ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਹੁਣ 13 ਮਈ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਸੌਂਪਦਿਆਂ ਆਪਣੀ ਕੋਵਿਡ ਟੀਕਾਕਾਰਨ ਪਾਲਸੀ ਨੂੰ ਸਹੀ ਠਹਿਰਾਇਆ ਹੈ। ਕੇਂਦਰ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਵਉਚ ਅਦਾਲਤ ਬੇਲੋੜਾ ਦਖਲ ਨਾ ਦੇਵੇ ਕਿਉਂਕਿ ਕੇਂਦਰ ਨੇ ਇਹ ਪਾਲਸੀ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਬਣਾਈ ਹੈ ਤੇ ਬੇਲੋੜੀ ਦਖਲਅੰਦਾਜ਼ੀ ਨਾਲ ਸਮੱਸਿਆਵਾਂ ਘਟਣ ਦੀ ਥਾਂ ਵਧਣਗੀਆਂ। ਸਰਵਉਚ ਅਦਾਲਤ ਨੇ ਕੋਵਿਡ ਪ੍ਰਬੰਧਨ ਵਿਚ ਖਾਮੀਆਂ ਦਾ ਆਪ ਹੀ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਸੁਣਵਾਈ ਅੱਜ ਸੋਮਵਾਰ ਨੂੰ ਕਰਨ ਦਾ ਫੈਸਲਾ ਕੀਤਾ ਸੀ ਪਰ ਤਕਨੀਕੀ ਖਾਮੀਆਂ ਕਾਰਨ ਅਦਾਲਤ ਵਲੋਂ ਹੁਣ ਇਸ ਮਾਮਲੇ ‘ਤੇ ਸੁਣਵਾਈ 13 ਮਈ ਨੂੰ ਕੀਤੀ ਜਾਵੇਗੀ। ਤਿੰਨ ਮੈਂਬਰੀ ਜੱਜਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵਲੋਂ ਦੇਰ ਰਾਤ ਸੌਂਪੇ ਹਲਫਨਾਮੇ ਨੂੰ ਘੋਖਣਗੇ ਪਰ ਸਰਵਰ ਡਾਊਨ ਹੋਣ ਕਾਰਨ ਅੱਜ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕਦੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …