10.4 C
Toronto
Saturday, November 8, 2025
spot_img
Homeਪੰਜਾਬਕੈਪਟਨ ਅਮਰਿੰਦਰ ਵੱਲੋਂ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ...

ਕੈਪਟਨ ਅਮਰਿੰਦਰ ਵੱਲੋਂ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਫੀਲਡ ਰੈਜੀਮੈਂਟ ਦੇ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤਕ ਪਾਇਆ ਗਿਆ ਸੀ। ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ। ਹਵਲਦਾਰ ਅੰਮ੍ਰਿਤਪਾਲ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ ਅਤੇ 11 ਵਰ੍ਹਿਆਂ ਦਾ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ।

RELATED ARTICLES
POPULAR POSTS