22.9 C
Toronto
Sunday, July 19, 2026
spot_img
Homeਪੰਜਾਬਕਿਸਾਨ ਸੰਯੁਕਤ ਮੋਰਚੇ ਨੇ ਲੌਕਡਾਊਨ ਦੀਆਂ ਹਦਾਇਤਾਂ ਅਨੁਸਾਰ ਬੰਦ ਦੁਕਾਨਾਂ ਖੁੱਲ੍ਹਵਾਈਆਂ

ਕਿਸਾਨ ਸੰਯੁਕਤ ਮੋਰਚੇ ਨੇ ਲੌਕਡਾਊਨ ਦੀਆਂ ਹਦਾਇਤਾਂ ਅਨੁਸਾਰ ਬੰਦ ਦੁਕਾਨਾਂ ਖੁੱਲ੍ਹਵਾਈਆਂ

ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਕਿਸਾਨ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਨਵਾਂ ਪਿੰਡ ਅਤੇ ਅੱਡਾ ਡੱਡੂਆਣਾ ਵਿਖੇ ਕਰੋਨਾ ਕਾਰਨ ਸਰਕਾਰ ਵੱਲੋਂ ਲੌਕਡਾਊਨ ਦੀਆਂ ਹਦਾਇਤਾਂ ਕਾਰਨ ਬੰਦ ਬਜ਼ਾਰ ਖੁੱਲ੍ਹਵਾਏ ਗਏ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਵੀ ਕੀਤਾ। ਕਿਸਾਨ ਆਗੂ ਰਾਜਬੀਰ ਸਿੰਘ ਜੋਸਨ ਅਤੇ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਸਰਕਾਰ ਕਰੋਨਾ ਦਾ ਬਹਾਨਾ ਬਣਾ ਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ ਜਿਸ ਨੂੰ ਕਿਸਾਨ ਸੰਯੁਕਤ ਮੋਰਚਾ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਕਿਸਾਨਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

 

RELATED ARTICLES
POPULAR POSTS