Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਵਲੋਂ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ ਭਲਕੇ 12 ਮਈ ਤੋਂ ਸੇਵਾਵਾਂ ਕਰੇਗਾ ਸ਼ੁਰੂ

ਸ਼ੋ੍ਰਮਣੀ ਕਮੇਟੀ ਵਲੋਂ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ ਭਲਕੇ 12 ਮਈ ਤੋਂ ਸੇਵਾਵਾਂ ਕਰੇਗਾ ਸ਼ੁਰੂ

ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਭਲਕੇ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖ਼ਿੱਤੇ ਨਾਲ ਸਬੰਧਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ ।

 

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …