Breaking News
Home / ਭਾਰਤ / ਭਾਜਪਾ ਪ੍ਰਧਾਨ ਨੱਢਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਭਾਜਪਾ ਪ੍ਰਧਾਨ ਨੱਢਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਕਿਹਾ – ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਪ੍ਰੰਤੂ ਕਰੋਨਾ ਨੂੰ ਲੈ ਕੇ ਹੋ ਰਹੀ ਰਾਜਨੀਤੀ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਾਂਗਰਸ ਪਾਰਟੀ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖੀ। ਭਾਜਪਾ ਪ੍ਰਧਾਨ ਨੇ ਚਿੱਠੀ ’ਚ ਲਿਖਿਆ ਕਿ ਅਸੀਂ ਕਾਂਗਰਸ ਦੇ ਰਵੱਈਏ ਤੋਂ ਦੁਖੀ ਹਾਂ ਪ੍ਰੰਤੂ ਹੈਰਾਨ ਨਹੀਂ। ਉਨ੍ਹਾਂ ਕਾਂਗਰਸ ਪ੍ਰਧਾਨ ਨੂੰ ਅਜਿਹੇ ਮੌਕੇ ਰਾਜਨੀਤੀ ਨਾ ਕਰਨ ਦੀ ਸਲਾਹ ਵੀ ਦਿੱਤੀ। ਨੱਢਾ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਦੇ ਕੁੱਝ ਵਰਕਰ ਕਰੋਨਾ ਪੀੜਤ ਲੋਕਾਂ ਦੀ ਮਦਦ ਕਰ ਰਹੇ ਨੇ, ਤੇ ਦੂਜੇ ਪਾਸੇ ਕਾਂਗਰਸ ਦੇ ਕੁੱਝ ਸੀਨੀਅਰ ਆਗੂਆਂ ਵੱਲੋਂ ਕਰੋਨਾ ਮਹਾਮਾਰੀ ਬਾਰੇ ਝੂਠੀਆਂ ਅਫ਼ਵਾਹਾਂ ਫੈਲਾਈਆਂ ਰਹੀਆਂ ਹਨ, ਜਿਸ ਨਾਲ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਸ਼ਲਾਘਾਯੋਗ ਕੰਮ ਵੀ ਮੱਧਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਸੋਨੀਆ ਗਾਂਧੀ ਨੇ ਕਿਹਾ ਸੀ ਕਿ ਮੋਦੀ ਸਰਕਾਰ ਕਰੋਨਾ ਕਾਲ ’ਚ ਫੇਲ੍ਹ ਸਾਬਤ ਹੋਈ ਹੈ। ਵਰਕਿੰਗ ਕਮੇਟੀ ਦੀ ਇਸ ਮੀਟਿੰਗ ’ਚ ਕੇਂਦਰ ਸਰਕਾਰ ਖਿਲਾਫ਼ ਮਤਾ ਪਾਸ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਆਪਣੀਆਂ ਗਲਤੀਆਂ ਲਈ ਮੁਆਫ਼ੀ ਮੰਗਣ।

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …