Breaking News
Home / ਦੁਨੀਆ / ਰੂਸ ਦੇ ਇਕ ਸਕੂਲ ’ਚ ਅੰਨ੍ਹੇਵਾਹ ਫਾਇਰਿੰਗ – 13 ਵਿਅਕਤੀਆਂ ਦੀ ਮੌਤ

ਰੂਸ ਦੇ ਇਕ ਸਕੂਲ ’ਚ ਅੰਨ੍ਹੇਵਾਹ ਫਾਇਰਿੰਗ – 13 ਵਿਅਕਤੀਆਂ ਦੀ ਮੌਤ

ਸੁਰੱਖਿਆ ਬਲਾਂ ਨੇ ਦੋ ਹਮਲਵਰਾਂ ਨੂੰ ਮਾਰ ਮੁਕਾਇਆ
ਮਾਸਕੋ/ਬਿਊਰੋ ਨਿਊਜ਼
ਰੂਸ ਦੇ ਕਾਜਾਨ ਸ਼ਹਿਰ ਵਿਚ ਹਮਲਾਵਰਾਂ ਨੇ ਅੱਜ ਇਕ ਸਕੂਲ ’ਚ ਦਾਖਲ ਹੋ ਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 8 ਬੱਚੇ ਅਤੇ ਇਕ ਟੀਚਰ ਵੀ ਸ਼ਾਮਲ ਹਨ। ਇਸ ਹਮਲੇ ਦੌਰਾਨ ਦੋ ਬੱਚਿਆਂ ਨੇ ਤੀਜੀ ਮੰਜ਼ਿਲ ਦੀ ਖਿੜਕੀ ’ਚੋਂ ਛਾਲ ਵੀ ਮਾਰ ਦਿੱਤੀ ਅਤੇ ਉਨ੍ਹਾਂ ਦੀ ਜਾਨ ਜਾਂਦੀ ਰਹੀ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੀ ਚੌਥੀ ਮੰਜ਼ਿਲ ’ਤੇ ਹਮਲਾਵਰਾਂ ਨੇ ਕੁਝ ਵਿਅਕਤੀਆਂ ਨੂੰ ਬੰਧਕ ਬਣਾ ਲਿਆ ਸੀ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਪਹੰੁਚ ਗਈ ਅਤੇ ਉਨ੍ਹਾਂ ਨੇ ਦੋ ਹਮਲਾਵਰਾਂ ਨੂੰ ਮੌਕੇ ’ਤੇ ਹੀ ਮਾਰ ਮੁਕਾਇਆ। ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਗਿ੍ਰਫਤਾਰ ਵੀ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਹਿਲੂ ਸਾਹਮਣੇ ਨਹੀਂ ਆਇਆ।
ਉਧਰ ਦੂਜੇ ਪਾਸੇ ਇਜ਼ਰਾਈਲ ਤੋਂ ਵੀ ਖਬਰ ਸਾਹਮਣੇ ਆਈ ਹੈ ਕਿ ਫਲਸਤੀਨੀ ਅੱਤਵਾਦੀ ਗਰੁੱਪਾਂ ਨੇ ਜੇਰੂਸਲਮ ਦੇ ਨੇੜੇ ਰੌਕਟ ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਇਜ਼ਰਾਈਲ ਨੇ ਹਵਾਈ ਹਮਲੇ ਕੀਤੇ ਹਨ। ਇਸ ਦੇ ਚੱਲਦਿਆਂ ਗਾਜ਼ਾ ਵਿਚ 24 ਫਲਸਤੀਨੀ ਮਾਰੇ ਗਏ ਹਨ, ਜਿਹਨਾਂ ਵਿਚ 9 ਬੱਚੇ ਵੀ ਸ਼ਾਮਲ ਹਨ। ਦੂਜੇ ਪਾਸੇ ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਮਿ੍ਰਤਕਾਂ ਵਿਚ 15 ਅੱਤਵਾਦੀ ਸ਼ਾਮਲ ਹਨ।

 

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …