ਬਿੱਟੂ ਲਾਪਤਾ ਦੇ ਲੁਧਿਆਣਾ ’ਚ ਲੱਗੇ ਪੋਸਟਰ
ਲੁਧਿਆਣਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ਼ ਅੱਜ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸਰਕਲ ਦੇ ਪ੍ਰਧਾਨ ਗੁਰਦੀਪ ਗੋਸ਼ਾ ਦੀ ਅਗਵਾਈ ਹੇਠ ਹੋਇਆ। ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਆਰੋਪ ਹੈ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਲੁਧਿਆਣਾ ਤੋਂ ਲਗਾਤਾਰ ਗਾਇਬ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਿੱਟੂ ਚੋਣ ਜਿੱਤਣ ਤੋਂ ਬਾਅਦ ਲੁਧਿਆਣਾ ’ਚ ਵੜੇ ਹੀ ਨਹੀਂ। ਅਕਾਲੀ ਦਲ ਯੂਥ ਵਿੰਗ ਨੇ ਲੁਧਿਆਣਾ ’ਚ ਰਵਨੀਤ ਬਿੱਟੂ ਦੇ ਲਾਪਤਾ ਹੋਣ ਦੇ ਪੋਸਟਰ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨੂੰ ਕੀਤਾ ਪੂਰਾ
ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ …