2 ਤੋਂ 18 ਸਾਲ ਉਮਰ ਵਰਗ ’ਤੇ ਟ੍ਰਾਇਲ ਲਈ ਭਾਰਤ ਬਾਇਓਟੈਕ ਨੂੰ ਮਿਲੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਕਰੋਨਾ ਦੀ ਦੂਜੀ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ, ਜਿਸ ’ਚ ਸਭ ਤੋਂ ਜ਼ਿਆਦਾ ਬੱਚਿਆਂ ਦੇ ਪ੍ਰਭਾਵਿਤ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ੦ ਇਕ ਵੱਡਾ ਕਦਮ ਉਠਾਇਆ ਗਿਆ। ਮਾਹਿਰਾਂ ਦੀ ਇਕ ਕਮੇਟੀ ਨੇ 2 ਤੋਂ 18 ਸਾਲ ਉਮਰ ਵਰਗ ਦੇ ਲਈ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੇ ਦੂਜੇ ਤੇ ਤੀਜੇ ਟ੍ਰਾਇਲ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਹੁਣ ਭਾਰਤ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।