ਬਾਘਾ ਪੁਰਾਣਾ/ਬਿਊਰੋ ਨਿਊਜ਼
ਜ਼ਿਲ੍ਹਾ ਮੋਗਾ ਵਿਚ ਪੈਂਦੇ ਕਸਬਾ ਬਾਘਾਪੁਰਾਣਾ ਨੇੜਲੇ ਪਿੰਡ ਵੈਰੋਕੇ ਦਾ ਕਿਸਾਨ ਕਰਨੈਲ ਸਿੰਘ ਪੁੱਤਰ ਵੀਰ ਸਿੰਘ ਜੋ ਪਿਛਲੇ ਹਫ਼ਤੇ ਤੋਂ ਦਿੱਲੀ ਕਿਸਾਨ ਮੋਰਚੇ ਦਾ ਹਿੱਸਾ ਬਣਿਆ ਹੋਇਆ ਸੀ, ਉਸਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਰਨੈਲ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਬਿਮਾਰ ਹਾਲਤ ਵਿਚ ਪਿੰਡ ਲਿਆਂਦਾ ਗਿਆ ਸੀ। ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਕਿਸਾਨ ਕਰਨੈਲ ਸਿੰਘ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …