17.3 C
Toronto
Thursday, August 20, 2026
spot_img
Homeਪੰਜਾਬਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲਪਰਮਜੀਤ ਢਿੱਲੋਂ ਹਲਕਾ ਸਮਰਾਲਾ ਤੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਫਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮਹਿੰਦਰ ਰਿਣਵਾ ਹੁਣ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਰਿਣਵਾ 2002 ’ਚ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ 1992 ’ਚ ਉਹ ਆਜਾਦ ਤੌਰ ’ਤੇ ਵੀ ਜਿੱਤੇ ਸਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਿਣਵਾ ਨੂੰ ਪਾਰਟੀ ’ਚ ਸ਼ਾਮਲ ਕੀਤਾ। ਸੁਖਬੀਰ ਨੇ ਰਿਣਵਾ ਨੂੰ ਪਾਰਟੀ ਦਾ ਜਨਰਲ ਸਕੱਤਰ ਵੀ ਨਿਯੁਕਤ ਕਰ ਦਿੱਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।

 

RELATED ARTICLES
POPULAR POSTS