ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਵਿਡ-19 ਦੇ ਹਾਲਾਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ। ਇਸ ਦੇ ਨਾਲ ਹੀ ਉਹਨਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸੂਬੇ ਦੇ ਹਰ ਬਲਾਕ ਵਿੱਚ 50 ਬੈਡ ਦਾ ਹਸਪਤਾਲ ਸਰਕਾਰ ਨੂੰ ਖੋਲ੍ਹ ਦੇਣਾ ਚਾਹੀਦਾ ਸੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਰਿਟਾਇਰਡ ਹੋਏ ਡਾਕਟਰਾਂ ਅਤੇ ਨਰਸਾਂ ਨੂੰ ਵਾਪਸ ਬੁਲਾ ਲਿਆ ਜਾਵੇ ਤਾਂ ਜੋ ਇਸ ਸਥਿਤੀ ’ਤੇ ਜਲਦ ਕਾਬੂ ਪਾਇਆ ਜਾ ਸਕੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …