ਉਨਟਾਰੀਓ : ਉਨਟਾਰੀਓ ਦੀ ਸੌਲੀਸਿਟਰ ਜਨਰਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪ੍ਰੋਵਿੰਸ ਵੱਲੋਂ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੇ ਸ਼ੌਟਸ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਾਏ ਜਾਣਗੇ। ਜ਼ਿਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ ਹੁਣ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕੋਵਿਡ-19 ਟੀਕਾਕਰਣ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਿਲਵੀਆ ਜੋਨਜ਼ ਨੇ ਆਖਿਆ ਕਿ 12+ ਬੱਚਿਆਂ ਦਾ ਟੀਕਾਕਰਣ ਕਰਨ ਤੋਂ ਪਹਿਲਾਂ ਪ੍ਰੋਵਿੰਸ ਵੈਕਸੀਨ ਦੀ ਸਪਲਾਈ ਦੀ ਸਥਿਤੀ ਵੇਖੇਗਾ ਤੇ ਲੋਕਲ ਹੈਲਥ ਯੂਨਿਟਸ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਪ੍ਰੋਵਿੰਸ ਵੱਲੋਂ 24 ਮਈ ਤੋਂ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਣ ਲਈ ਬੁਕਿੰਗ ਸ਼ੁਰੂ ਕਰਨ ਦੀ ਤਰੀਕ ਰੱਖੀ ਗਈ ਹੈ। ਇਸ ਤਰੀਕ ਤੋਂ ਬਾਅਦ ਹੀ ਇਸ ਉਮਰ ਵਰਗ ਤੋਂ ਨਿੱਕੀ ਉਮਰ ਦੇ ਬੱਚਿਆਂ ਦੇ ਟੀਕਾਕਰਣ ਦੀ ਤਰੀਕ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਹੈਲਥ ਕੈਨੇਡਾ ਵੱਲੋਂ ਪਿਛਲੇ ਹਫਤੇ 12 ਤੋਂ 15 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਫਾਈਜ਼ਰ ਸ਼ੌਟਸ ਦੇਣ ਲਈ ਮਨਜ਼ੂਰੀ ਦਿੱਤੀ ਗਈ ਸੀ। ਉਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਪ੍ਰੋਵਿੰਸ ਬੱਚਿਆਂ ਦੇ ਟੀਕਾਕਰਣ ਲਈ ਵੀ ਪੂਰੀ ਸਰਗਰਮੀ ਨਾਲ ਯੋਜਨਾ ਉਲੀਕ ਰਹੀ ਹੈ। ਪਰ ਜੋਨਜ਼ ਵਾਂਗ ਹੀ ਉਨ੍ਹਾਂ ਵੀ ਕੋਈ ਸਮਾਂ ਸੀਮਾਂ ਨਹੀਂ ਦਿੱਤੀ। ਐਲੀਅਟ ਨੇ ਇਹ ਵੀ ਆਖਿਆ ਕਿ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਪਹਿਲੀ ਡੋਜ਼ ਦਿੱਤੀ ਜਾ ਸਕਦੀ ਹੈ ‘ਤੇ ਦੂਜੀ ਡੋਜ਼ ਸਤੰਬਰ ਵਿੱਚ ਨਵਾਂ ਸਕੂਲ ਵਰ੍ਹਾਂ ਸ਼ੁਰੂ ਹੋਣ ਸਮੇਂ ਦਿੱਤੀ ਜਾ ਸਕਦੀ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …