21.5 C
Toronto
Wednesday, September 9, 2026
spot_img
Homeਪੰਜਾਬਚੰਡੀਗੜ੍ਹ 'ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ...

ਚੰਡੀਗੜ੍ਹ ‘ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ ਸਿਹਤ ਹੋਈ ਖਰਾਬ

ਚੰਡੀਗੜ੍ਹ ‘ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ ਸਿਹਤ ਹੋਈ ਖਰਾਬਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ 70ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਕੁਝ ਦੇਰ ਬਾਅਦ ਹੀ ਜਦੋਂ ਉਹ ਭਾਸ਼ਣ ਦੇ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਇਸ ਦੌਰਾਨ ਜਦੋਂ ਉਨ੍ਹਾਂ ਪਾਣੀ ਦਾ ਗਿਲਾਸ ਫੜ ਕੇ ਪੀਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੀ ਨਾ ਸਕੇ, ਜਦੋਂ ਸੋਲੰਕੀ ਡਿੱਗਣ ਲੱਗੇ ਤਾਂ ਉਨ੍ਹਾਂ ਦੇ ਸਕਿਓਰਿਟੀ ਗਾਰਡਾਂ ਨੇ ਉਨ੍ਹਾਂ ਨੂੰ ਫੜਕੇ ਕੁਰਸੀ ‘ਤੇ ਬਿਠਾਇਆ ਅਤੇ ਪਾਣੀ ਪਿਲਾਇਆ।ઠ
ਇਸ ਦੌਰਾਨ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਚੈੱਕਅਪ ਕੀਤਾ ਅਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਪਰ ਗਵਰਨਰ ਨੇ ਪ੍ਰੋਗਰਾਮ ਨੂੰ ਸ਼ੁਰੂ ਰੱਖਣ ਦੇ ਹੁਕਮ ਦਿੱਤੇ ਅਤੇ ਪ੍ਰੋਗਰਾਮ ਸਮਾਪਤ ਹੋਣ ਤੱਕ ਉਥੇ ਹੀ ਰਹੇ।

RELATED ARTICLES
POPULAR POSTS