ਸਰੀ/ਬਿਊਰੋ ਨਿਊਜ਼ : ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁੱਖਦਾਈ ਖ਼ਬਰ ਹੈ ਕਿ ਐਬਟਸਫੋਰਡ ਵਿਖੇ ਇਕ ਪੰਜਾਬੀ ਨੌਜਵਾਨ ਸੰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਸਿਰਫ 21 ਵਰ੍ਹਿਆਂ ਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਰਾਤ ਨੂੰ ਦੋ ਵਜੇ ਆਪਣੇ ਕੰਮ ਤੋਂ ਘਰ ਆਇਆ ਸੀ ਅਤੇ ਬਾਥਰੂਮ ਵਿਚ ਨਹਾਉਣ ਵੇਲੇ ਉਸ ਨੂੰ ਹਾਰਟ ਅਟੈਕ ਹੋ ਗਿਆ ਅਤੇ ਮੌਤ ਹੋ ਗਈ। ਜ਼ਿਲ੍ਹਾ ਮੋਗਾ ਦੇ ਪਿੰਡ ਮਾਛੀਕੇ ਦਾ ਜੰਮਪਲ ਸੰਦੀਪ ਸਿੰਘ ਦੋ ਕੁ ਸਾਲ ਪਹਿਲਾਂ ਚੰਗੇਰੇ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਆਇਆ ਸੀ, ਜੋ ਸਾਕਾਰ ਕਰਨੇ ਨਸੀਬ ਨਾ ਹੋਏ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …