Breaking News
Home / ਪੰਜਾਬ / ਮੁਹਾਲੀ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਹਿਰਾਇਆ ਝੰਡਾ

ਮੁਹਾਲੀ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਹਿਰਾਇਆ ਝੰਡਾ

3ਪੰਜਾਬੀਆਂ ਦਾ ਆਜ਼ਾਦੀ ਲਈ ਯੋਗਦਾਨ ਨਹੀਂ ਭੁਲਾਇਆ ਜਾ ਸਕਦਾ : ਬਾਦਲ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦਿਵਸ ‘ਤੇ ਮੁਹਾਲੀ ਵਿਚ ਝੰਡਾ ਲਹਿਰਾਇਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਆਜ਼ਾਦੀ ਸੰਘਰਸ਼ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਵੇਂ ਉੱਜੜ ਗਏ ਪਰ ਉਨ੍ਹਾਂ ਨੇ ਆਪਣੇ ਯੋਗਦਾਨ ਦੇ ਨਾਲ ਦੇਸ਼ ਨੂੰ ਆਜ਼ਾਦ ਕਰਵਾ ਲਿਆ।ઠ
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਪੰਜਾਬ ਦੇ ਕਿਸਾਨਾਂ ਦਾ ਵੱਡਾ ਯੋਗਦਾਨ ਹੈ ਖਾਸ ਤੌਰ ‘ਤੇ ਹਰੀ ਕ੍ਰਾਂਤੀ ਅਤੇ ਪੰਜਾਬੀਆਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਹੈ।ઠਮੁੱਖ ਮੰਤਰੀ ਨੇ ਕਿਹਾ ਕਿ ਕੁਝ ਤਾਕਤਾਂ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਖਿਲਾਫ ਸਾਰਿਆਂ ਨੂੰ ਡਟ ਜਾਣਾ ਚਾਹੀਦਾ ਹੈ। ਦੂਜੇ ਪਾਸੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਵਿਚ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਦਿੱਤੀ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …