Breaking News
Home / ਹਫ਼ਤਾਵਾਰੀ ਫੇਰੀ / ਸਿੱਖ ਬੀਬੀ ਨੇ ਸਕਾਟਲੈਂਡ ਦੀ ਪਾਰਲੀਮੈਂਟ ਮੈਂਬਰ ਬਣ ਕੇ ਰਚਿਆ ਇਤਿਹਾਸ

ਸਿੱਖ ਬੀਬੀ ਨੇ ਸਕਾਟਲੈਂਡ ਦੀ ਪਾਰਲੀਮੈਂਟ ਮੈਂਬਰ ਬਣ ਕੇ ਰਚਿਆ ਇਤਿਹਾਸ

ਗਲਾਸਗੋ/ਬਿਊਰੋ ਨਿਊਜ਼ : ਸਕਾਟਲੈਂਡ ਵਿਚ ਸਕਾਟਿਸ਼ ਪਾਰਲੀਮੈਂਟ ਚੋਣਾਂ ਦੀ ਗਹਿਮਾ ਗਹਿਮੀ ਨੇ ਗਰਮਾਹਟ ਲਿਆਂਦੀ ਹੋਈ ਹੈ। ਇਨ੍ਹਾਂ ਚੋਣਾਂ ਵਿਚ ਸਿੱਖ ਭਾਈਚਾਰੇ ਸਿਰ ਇਕ ਤਾਜ ਕੰਸਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਦੀ ਜਿੱਤ ਨਾਲ ਸਜਿਆ ਹੈ। ਪੈਮ ਗੋਸਲ ਵੱਲੋਂ ਕਲਾਈਡਬੈਂਕ ਐਂਡ ਮਿਲਗਵੀ ਇਲਾਕੇ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਸਕਾਟਲੈਂਡ ਵਿਚ ਹੁਣ ਤਕ ਦੀ ਪਹਿਲੀ ਸਿੱਖ ਮਹਿਲਾ ਵਜੋਂ ਇਤਿਹਾਸ ਵਿਚ ਆਪਣਾ ਨਾਂ ਦਰਜ ਕਰਵਾਉਣ ਵਿਚ ਸਫਲ ਹੋਈ ਹੈ ਜਿਸ ਨੇ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣਨ ਦਾ ਮਾਣ ਹਾਸਲ ਕੀਤਾ ਹੈ। ਪੈਮ ਗੋਸਲ ਦਾ ਜਨਮ ਗਲਾਸਗੋ ਵਿਚ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਸਕਾਟਲੈਂਡ ਵਿਚ ਹੀ ਗੁਜ਼ਾਰਿਆ। ਪੈਮ ਮਹਿਲਾਵਾਂ ਦਾ ਸਮਰਥਨ ਕਰਨ ਲਈ ਹਮੇਸ਼ਾ ਤਤਪਰ ਰਹੇ ਹਨ ਅਤੇ ਉਨ੍ਹਾਂ ਨੂੰ 2015 ਦਾ ਮਹਿਲਾ ਲੀਡਰ ਬਿਜ਼ਨਸ ਐਵਾਰਡ ਅਤੇ 2018 ਪਬਲਿਕ ਸਰਵਿਸ ਐਵਾਰਡ ਵੀ ਮਿਲਿਆ ਹੈ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …