Breaking News
Home / ਪੰਜਾਬ / ਕਾਂਗਰਸ ਨੇ ਕੁਰਸੀ ਖਾਤਰ ਪੰਜਾਬੀਆਂ ਨੂੰ ਲਾਵਾਰਸ ਛੱਡਿਆ : ਭਗਵੰਤ ਮਾਨ

ਕਾਂਗਰਸ ਨੇ ਕੁਰਸੀ ਖਾਤਰ ਪੰਜਾਬੀਆਂ ਨੂੰ ਲਾਵਾਰਸ ਛੱਡਿਆ : ਭਗਵੰਤ ਮਾਨ

ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾ ‘ਤੇ ਕਾਬਜ਼ ਕਾਂਗਰਸ ਨੇ ਆਪਣੀ ਕੁਰਸੀ ਦੀ ਲੜਾਈ ਖ਼ਾਤਰ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਸਿਹਤ ਸਹੂਲਤਾਂ ਤੋਂ ਵਾਂਝੇ ਪੰਜਾਬ ਦੇ ਲੋਕ ਮਰ ਰਹੇ ਹਨ ਪਰ ਕਾਂਗਰਸੀ ਆਪਣੀਆਂ ਕੁਰਸੀਆਂ ਖ਼ਾਤਰ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ। ਭਗਵੰਤ ਮਾਨ ਸੰਗਰੂਰ ‘ਚ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਨਾਲ ਪੰਜਾਬ ਦੇ ਲੋਕ ਮਰ ਰਹੇ ਹਨ। ਹਸਪਤਾਲਾਂ ਵਿੱਚ ਬੈੱਡ ਨਹੀਂ ਅਤੇ ਨਾ ਹੀ ਆਕਸੀਜਨ ਦੇ ਪੁਖ਼ਤਾ ਪ੍ਰਬੰਧ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਸਿਸਵਾਂ ਫਾਰਮ ਤੋਂ ਬਾਹਰ ਨਹੀਂ ਨਿਕਲ ਰਹੇ ਜਦਕਿ ਬਾਕੀ ਮੰਤਰੀ ਅਤੇ ਵਿਧਾਇਕ ਕੁਰਸੀ ਦੀ ਦੌੜ ਵਿੱਚ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਸਮੇਤ ਸਮੁੱਚੀ ਪੰਜਾਬ ਕੈਬਨਿਟ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਅਤੇ ਪ੍ਰਧਾਨਗੀ ਦੀ ਕੁਰਸੀ ਦੀ ਲੜਾਈ ਬਾਅਦ ਵਿੱਚ ਲੜ ਲੈਣ, ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਬਚਾ ਲੈਣ।

 

Check Also

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ

ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …