14.3 C
Toronto
Thursday, September 18, 2025
spot_img
Homeਪੰਜਾਬਨਵੀਂ ਐੱਸਆਈਟੀ ਬਣਾਉਣ ਪਿੱਛੇ ਦੋਸ਼ੀਆਂ ਨੂੰ ਬਚਾਉਣਦਾ ਇਰਾਦਾ : ਢੀਂਡਸਾ

ਨਵੀਂ ਐੱਸਆਈਟੀ ਬਣਾਉਣ ਪਿੱਛੇ ਦੋਸ਼ੀਆਂ ਨੂੰ ਬਚਾਉਣਦਾ ਇਰਾਦਾ : ਢੀਂਡਸਾ

ਚੰਡੀਗੜ੍ਹ : ”ਕੋਟਕਪੂਰਾ ਗੋਲੀ ਕਾਂਡ ਬਾਰੇ ਨਵੀਂ ਐੱਸਆਈਟੀ ਜਨਤਾ ਦੀਆਂ ਅੱਖਾਂ ਵਿਚ ਘੱਟਾ ਪਾਉਣ ਤੇ ਅਸਲ ਦੋਸ਼ੀਆਂ ਨੂੰ ਬਚਾਉਣ ਦੇ ਇਰਾਦੇ ਤਹਿਤ ਬਣਾਈ ਗਈ ਹੈ।” ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਫੈਸਲੇ ਵਿਚ ਹਾਈਕੋਰਟ ਨੇ ਬਾਦਲਾਂ ਦੀ ਰੱਜ ਕੇ ਤਾਰੀਫ਼ ਕੀਤੀ ਹੈ ਜਦਕਿ ਸਿੱਖ ਸਮਾਜ ਦੀ ਧਾਰਨਾ ਇਸ ਦੇ ਬਿਲਕੁਲ ਉਲਟ ਬਣੀ ਹੋਈ ਹੈ। ਢੀਂਡਸਾ ਨੇ ਨਵੀਂ ਐੱਸਆਈਟੀ ਨੂੰ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਦੇ ਇਸ ਫੈਸਲੇ ਨੂੰ ਤਰਕਹੀਣ ਕਰਾਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਪਹਿਲਾਂ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਸੂਬਾ ਸਰਕਾਰ ਕੋਟਕਪੂਰਾ ਗੋਲੀ ਕਾਂਡ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਵੇਗੀ ਪਰ ਹੁਣ ਅਜਿਹਾ ਕੀ ਹੋਇਆ ਕਿ ਉਹ ਆਪਣੇ ਕਹੇ ‘ਤੇ ਨਹੀ ਟਿਕ ਸਕੇ? ਉਨ੍ਹਾਂ ਅੱਗੇ ਕਿਹਾ ਕਿ ਸਾਲ 2015 ਤੋਂ ਹੁਣ ਤਕ ਵੱਡੇ ਪੱਧਰ ‘ਤੇ ਜਾਂਚ ਏਜੰਸੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਨੇ ਦੋਸ਼ੀਆਂ ਨੂੰ ਬਚਾਉਣ ਵਿਚ ਕੋਈ ਕਸਰ ਨਹੀ ਛੱਡੀ।
ਉਨ੍ਹਾਂ ਕਿਹਾ ਕਿ ਕੈਪਟਨ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਾ ਕਰਕੇ ਉਨ੍ਹਾਂ ਨੇ ਸਿੱਖ ਭਾਈਚਾਰੇ ਨਾਲ ਕੀਤਾ ਵਾਅਦਾ ਵਫ਼ਾ ਨਹੀਂ ਕੀਤਾ।

RELATED ARTICLES
POPULAR POSTS