ਚੰਡੀਗੜ੍ਹ/ਬਿਊਰੋ ਨਿਊਜ਼ : ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜਨ ਤੇ ਸਜ਼ਾਵਾਂ ਦੁਆਉਣ ਵਿਚ ਮੁੱਖ ਮੰਤਰੀ ਦੇ ਨਾਲ ਨਾਲ ਸਾਬਕਾ ਮੰਤਰੀ ਨਵਜੋਤ ਸਿੱਧੂ ਵੀ ਬਰਾਬਰ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਨਿਆਂ ਦੇਣ ਦੇ ਨਾਂ ‘ਤੇ ਸਿਆਸਤ ਕਰ ਰਹੇ ਹਨ।
ਭੂੰਦੜ ਨੇ ਅੱਗੇ ਕਿਹਾ ਕਿ ਨਵਜੋਤ ਸਿੱਧੂ ਚਾਰ ਵਰ੍ਹੇ ਲੰਘਣ ਮਗਰੋਂ ਹੁਣ ਬੇਅਦਬੀ ਦਾ ਮੁੱਦਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਵਾਸਤੇ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ 4 ਸਾਲਾਂ ਦੌਰਾਨ ਨਵਜੋਤ ਨੇ ਬੇਅਦਬੀ ਕੇਸਾਂ ਵਿਚ ਨਿਆਂ ਪ੍ਰਰਾਪਤੀ ਵਾਸਤੇ ਕੁਝ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਨੇ ਬੇਅਦਬੀ ਮਾਮਲੇ ਦੀ ਜਾਂਚ ਨੂੰ ਅਕਾਲੀ ਦਲ ਦੇ ਖ਼ਿਲਾਫ਼ ਬਦਲਾਖ਼ੋਰੀ ਦੀ ਕਾਰਵਾਈ ਵਿਚ ਬਦਲ ਦਿੱਤਾ ਜਿਸ ਕਾਰਨ ਦੋਸ਼ੀਆਂ ਨੂੰ ਰਾਹ ਮਿਲ ਗਿਆ। ਭੂੰਦੜ ਨੇ ਕਿਹਾ ਕਿ ਐੱਸਆਈਟੀ ਨੂੰ ਆਜ਼ਾਦਾਨਾ ਤੌਰ ‘ਤੇ ਕੰਮ ਕਰਨ ਦੇਣਾ ਚਾਹੀਦਾ ਹੈ ਤੇ ਮੁੱਖ ਮੰਤਰੀ ਕੈਪਟਨ ਦੀ ਪਹਿਲੀ ਯੋਜਨਾ ਮੁਤਾਬਕ ਅਕਾਲੀ ਦਲ ਦੇ ਵਿਰੁੱਧ ਕਾਰਵਾਈ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …