ਜ਼ਿਆਦਾਤਰ ਕੁਰਸੀਆਂ ਰਹੀਆਂ ਖਾਲੀ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਵਿਚ 70ਵੇਂ ਆਜ਼ਾਦੀ ਦਿਹਾੜੇ ਮੌਕੇ ਹੰਗਾਮਾ ਹੋ ਗਿਆ। ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਜਦੋਂ ਤਿਰੰਗਾ ਝੰਡਾ ਲਹਿਰਾਉਣ ਲੱਗੇ ਤਾਂ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਸਮਾਗਮ ਦਾ ਬਾਈਕਾਟ ਕਰ ਦਿੱਤਾ। ਇਸ ਸਭ ਦੇ ਬਾਵਜੂਦ ਵੀ ਢੀਂਡਸਾ ਨੇ ਸੁਤੰਤਰਤਾ ਸੈਨਾਨੀਆਂ ਨੂੰ ਮਨਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਹ ਸਭ ਕੁਝ ਦੇਖਦੇ ਹੋਏ ਸੁਤੰਤਰਤਾ ਸੈਨਾਨੀ ਸਮਾਗਮ ਤੋਂ ਬਾਹਰ ਚਲੇ ਗਏ।
ਉਨ੍ਹਾਂ ਅੱਗੇ ਤੋਂ ਪੰਜਾਬ ਸਰਕਾਰ ਦੇ ਕਿਸੇ ਵੀ ਸਮਾਗਮ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਗਰੂਰ ਦਾ ਆਜ਼ਾਦੀ ਦਿਹਾੜਾ ਵੈਸੇ ਵੀ ਫਿੱਕਾ ਰਿਹਾ ਕਿਉਂਕਿ ਲੋਕਾਂ ਲਈ ਲਾਈਆਂ ਕੁਰਸੀਆਂ ਵਿਚੋਂ ਜ਼ਿਆਦਾ ਖਾਲੀ ਹੀ ਰਹੀਆਂ। ਸੁਤੰਤਰਤਾ ਸੈਨਾਨੀ ਹਰਿੰਦਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਹਰ ਵਾਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ।
ਦੂਜੇ ਪਾਸੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੀਆਂ ਜਥੇਬੰਦੀਆਂ ਵਿਚ ਮੱਤਭੇਦ ਹੋਣ ਕਾਰਨ ਇਹ ਸਭ ਕੁਝ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਸੁਤੰਤਰਤਾ ਸੈਨਾਨੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਰਹੀ ਹੈ ਤੇ ਮੁੱਖ ਮੰਤਰੀ ਵੀ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ। ਇਸੇ ਤਰ੍ਹਾਂ ਬਰਨਾਲਾ ਵਿਚ ਵੀ ਸੁਤੰਤਰਤਾ ਸੈਨਾਨੀਆਂ ਨੇ ਆਪਣੇ ਮਸਲੇ ਉਠਾਏ ਤੇ ਸਮਾਗਮ ਦਾ ਬਾਈਕਾਟ ਕੀਤਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …