23.3 C
Toronto
Saturday, September 5, 2026
spot_img
Homeਭਾਰਤਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ’ਤੇ ਕੀਤੀ...

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ’ਤੇ ਕੀਤੀ ਬੈਠਕ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ’ਤੇ ਕੀਤੀ ਬੈਠਕਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਿੰਘੂ ਬਾਰਡਰ ’ਤੇ ਮੀਟਿੰਗ ਕੀਤੀ ਗਈ, ਜਿਸ ’ਚ 26 ਮਈ ਨੂੰ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਅਗਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਤੇ ਦੇਸ਼ ਪੱਧਰੀ ਪ੍ਰੋਗਰਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਬੈਠਕ ’ਚ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਬੈਠਕ ’ਚ ਇਹ ਫ਼ੈਸਲਾ ਕੀਤਾ ਗਿਆ ਕਿ 26 ਮਈ ਨੂੰ ਪਿੰਡ ਪੱਧਰ ’ਤੇ ਮੋਦੀ ਸਰਕਾਰ ਤੇ ਖੇਤੀ ਕਾਨੂੰਨਾਂ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਘਰਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।

 

RELATED ARTICLES
POPULAR POSTS