ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਦੁੱਖ ਪ੍ਰਗਟ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਚਰਚਿਤ ਆਗੂ ਅਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਵਾਇਰਸ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਰਨੈਲ ਸਿੰਘ ਪਿਛਲੇ ਦਿਨੀਂ ਕਰੋਨਾ ਦੀ ਲਪੇਟ ’ਚ ਆ ਗਏ ਸਨ ਅਤੇ ਉੋਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੀ ਉਮਰ 48 ਸਾਲ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਜਰਨੈਲ ਸਿੰਘ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਜਰਨੈਲ ਸਿੰਘ ਵਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੇ ਸਾਰੇ ‘ਆਪ’ ਆਗੂਆਂ ਨੇ ਵੀ ਜਰਨੈਲ ਸਿੰਘ ਦੇ ਦਿਹਾਂਤ ’ਤੇ ਅਫਸੋਸ ਜ਼ਾਹਰ ਕੀਤਾ ਹੈ। ਗੌਰਤਲਬ ਹੈ ਕਿ ਜਰਨੈਲ ਸਿੰਘ 2013 ਵਿਚ ਦਿੱਲੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ 2017 ਵਿਚ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਵੀ ਲੜੀ ਸੀ, ਪਰ ਉਹ ਹਾਰ ਗਏ ਸਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …