Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਸ਼ੇਰ ਮੁਹੰਮਦ ਖਾਨ ਦੇ ਨਾਮ ’ਤੇ ਮਾਲੇਰਕੋਟਲਾ ’ਚ ਬਣੇਗਾ ਕਾਲਜ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਦਿੱਤਾ ਤੇ ਮਾਲੇਰਕੋਟਲਾ ਹੁਣ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਜਾਵੇਗਾ। ਧਿਆਨ ਰਹੇ ਕਿ ਮਾਲੇਰਕੋਟਲਾ ਵਿਚ ਵੱਡੀ ਗਿਣਤੀ ’ਚ ਮੁਸਲਿਮ ਭਾਈਚਾਰੇ ਦੇ ਲੋਕ ਰਹਿੰਦੇ ਹਨ। ਕੈਪਟਨ ਅਮਰਿੰਦਰ ਨੇ ਨਵੇਂ ਬਣਨ ਜਾ ਰਹੇ ਜ਼ਿਲ੍ਹੇ ਲਈ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਦਾ ਵੀ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਮਾਲੇਰਕੋਟਲਾ ਵਾਸੀਆਂ ਲਈ ਹੋਰ ਐਲਾਨ ਕਰਦਿਆਂ ਕਿਹਾ ਕਿ ਸ਼ੇਰ ਮੁਹੰਮਦ ਖਾਨ ਦੇ ਨਾਮ ’ਤੇ ਮਾਲੇਰਕੋਟਲਾ ਵਿਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸ਼ਹਿਰ ਵਿਚ ਲੜਕੀਆਂ ਲਈ ਵੀ ਇਕ ਕਾਲਜ ਬਣਾਇਆ ਜਾਵੇਗਾ। ਕੈਪਟਨ ਨੇ ਕਿਹਾ ਕਿ ਮਾਲੇਰਕੋਟਲਾ ਵਿਚ ਇਕ ਮਹਿਲਾ ਥਾਣਾ ਵੀ ਬਣੇਗਾ, ਜਿਸ ਨੂੰ ਸਿਰਫ ਮਹਿਲਾ ਕਰਮਚਾਰੀ ਹੀ ਚਲਾਉਣਗੀਆਂ। ਧਿਆਨ ਰਹੇ ਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਸਿਆਸੀ ਹਲਕੇ ਵੀ ਕੈਪਟਨ ਦੇ ਇਨ੍ਹਾਂ ਐਲਾਨਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ।

Check Also

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ …