ਅੰਮਿ੍ਰਤਸਰ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਦੋ ਕਰੋੜ ਰੁਪਏ ਲੈਣ ਦਾ ਮਾਮਲਾ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ‘ਜਾਗੋ’ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਜਥੇਦਾਰ ਦੇ ਨਾਮ ’ਤੇ ਮੰਗ ਪੱਤਰ ਦਿੱਤਾ ਗਿਆ। ਧਿਆਨ ਰਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਕੋਵਿਡ ਸੈਂਟਰ ਨੂੰ ਅਮਿਤਾਬ ਬਚਨ ਨੇ ਦੋ ਕਰੋੜ ਰੁਪਏ ਦਾਨ ਵਜੋਂ ਦਿੱਤੇ ਸਨ, ਜਿਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ’ਤੇ ਸਵਾਲ ਉਠਣ ਲੱਗ ਪਏ ਸਨ।
Home / ਪੰਜਾਬ / ਮਨਜਿੰਦਰ ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਦੋ ਕਰੋੜ ਰੁਪਏ ਲੈਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ
Check Also
ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ
ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ …