ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ। ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਨੇ ਦੱਸਿਆ ਕਿ 10ਵੀਂ ਦੀ ਪ੍ਰੀਖਿਆ ਵਿਚ ਸੂਬੇ ਦੇ ਕੁੱਲ 7592 ਸਕੂਲਾਂ ਦੇ ਕੁੱਲ 321384 ਵਿਦਿਆਰਥੀਆਂ ਨੇ ਹਿੱਸਾ ਲਿਆ , ਜਿਨ੍ਹਾਂ ਵਿਚੋਂ 321163 ਵਿਦਿਆਰਥੀ ਪਾਸ ਹੋਏ। ਦਸਵੀਂ ਵਿਚੋਂ ਲੜਕੀਆਂ ਦੀ ਪਾਸ ਪ੍ਰਤੀਸ਼ਤ 99.94 ਫ਼ੀਸਦੀ ਬਣਦੀ ਹੈ, ਜੋ ਕਿ ਲੜਕਿਆਂ ਦੀ ਪਾਸ ਫ਼ੀਸਦੀ ਤੋਂ ਵੱਧ ਹੈ। ਇਸੇ ਤਰ੍ਹਾਂ 8ਵੀਂ ਜਮਾਤ ਦੇ ਨਤੀਜੇ ਐਲਾਨਦਿਆਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸੂਬੇ ਦੇ 11268 ਸਕੂਲਾਂ ਦੇ 307272 ਵਿਦਿਆਰਥੀ ਸ਼ਾਮਿਲ ਹੋਏ, ਜਿਨ੍ਹਾਂ ਵਿਚੋਂ 306893 ਵਿਦਿਆਰਥੀ ਪਾਸ ਹੋਏ। ਉਨ੍ਹਾਂ ਦੱਸਿਆ ਕਿ ਬੋਰਡ ਦੇ ਨਤੀਜੇ ਕੱਲ੍ਹ ਸਵੇਰੇ 8 ਵਜੇ ਤੋਂ ਬਾਅਦ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੋਣਗੇ।

