ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ
ਲੰਡਨ/ਬਿਊਰੋ ਨਿਊਜ਼
ਇੰਗਲੈਂਡ ਦੇ ਸੂਬੇ ਬ੍ਰੈਡਫਰੋਡ ਵਿੱਚ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਅਮਰੀਕਾ ਤੋਂ ਬਾਅਦ ਵਿਦੇਸ਼ ਵਿੱਚ ਬੇਅਦਬੀ ਦੀ ਇਹ ਦੂਜੀ ਘਟਨਾ ਹੈ। ਪੁਲਿਸ ਨੇ ਨਸਲੀ ਹਮਲੇ ਦੇ ਆਧਾਰ ਉੱਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਰਤਾਨੀਆ ਦੇ ਮੀਡੀਆ ਅਨੁਸਾਰ ਅਣਪਛਾਤਾ ਵਿਅਕਤੀ ਕਰੀਬ ਰਾਤੀ 10.30 ਵਜੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਤੇ ਪੂਰੀ ਘਟਨਾ ਨੂੰ ਅੰਜਾਮ ਦਿੱਤਾ।
ਇਸ ਘਟਨਾ ਤੋਂ ਬਾਅਦ ਬ੍ਰੈਡਫਰੋਡ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤੇ ਸਿੱਖ ਭਾਈਚਾਰੇ ਨੂੰ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪੁਲਿਸ ਨੇ ਇਲਾਕੇ ਦੇ ਜੋ ਸੀਸੀਟੀਵੀ ਵੀਡੀਓ ਦੇਖੇ ਹਨ ਉਸ ਅਨੁਸਾਰ ਇੱਕ ਚਿੱਟੇ ਰੰਗ ਦੀ ਵੈਨ ਗੁਰਦੁਆਰਾ ਸਾਹਿਬ ਦੇ ਆਸ-ਪਾਸ ਘੁੰਮਦੀ ਵੇਖੀ ਗਈ। ਪੁਲਿਸ ਨੂੰ ਸ਼ੱਕ ਹੈ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਇਸ ਵੈਨ ਵਿੱਚ ਹੀ ਆਇਆ ਹੋਵੇਗਾ। ਪੁਲਿਸ ਨੇ ਆਮ ਲੋਕਾਂ ਨੂੰ ਵੀ ਇਸ ਮਾਮਲੇ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੇਫੋਰਨੀਆ ਵਿੱਚ ਵੀ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …