ਚੰਡੀਗੜ੍ਹ/ਬਿਊੂਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਸੂਬੇ ਭਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਖਿਲਾਫ ਜੰਗ ਵਿਚ ਮੋਹਰੀ ਕਿਰਦਾਰ ਅਦਾ ਕਰਨ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਵੱਲੋਂ ਲੋਕਾਂ ਨੂੰ ਹਲਕੇ ਲੱਛਣ ਨਜ਼ਰ ਆਉਣ ਉੱਤੇ ਵੀ ਆਪਣੀ ਕੋਵਿਡ ਸਬੰਧੀ ਜਾਂਚ ਅਤੇ ਟੀਕਾਕਰਨ ਕਰਵਾਉਣ ਹਿੱਤ ਪ੍ਰੇਰਿਤ ਕੀਤਾ ਜਾਵੇ।

