ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਅੱਜ ਫਰੀਦਕੋਟ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਕਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ਦਾ ਕੰਮ ਪਹਿਲੀ ਮਈ ਤੋਂ ਮੁਕੰਮਲ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਅੱਜ ਇਸ ਕੇਸ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 4 ਜੂਨ ਨਿਰਧਾਰਿਤ ਕੀਤੀ ਹੈ। ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਗੋਲੀ ਕਾਂਡ ਵਿੱਚ ਪੇਸ਼ ਹੋਈ ਚਾਰਜਸ਼ੀਟ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਅਤੇ ਹਾਈਕੋਰਟ ਵਿੱਚ ਇਸ ਮੁਕੱਦਮੇ ਦੀ ਸੁਣਵਾਈ 2 ਸਤੰਬਰ ਨੂੰ ਹੋਣੀ ਹੈ। ਪੰਜਾਬ ਸਰਕਾਰ ਨੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਲਈ ਹੁਣ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਹੈ ਜਿਸ ਦੀ ਅਗਵਾਈ ਆਈ.ਜੀ. ਨੌਨਿਹਾਲ ਸਿੰਘ ਕਰਨਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …