18.6 C
Toronto
Thursday, September 24, 2026
spot_img
Homeਭਾਰਤਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੱਕ ਮਹੀਨੇ ’ਚ 10ਵੀਂ ਵਾਰ ਵਧੀਆਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੱਕ ਮਹੀਨੇ ’ਚ 10ਵੀਂ ਵਾਰ ਵਧੀਆਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੱਕ ਮਹੀਨੇ ’ਚ 10ਵੀਂ ਵਾਰ ਵਧੀਆਂਨਵੀਂ ਦਿੱਲੀ/ਬਿਊਰੋ ਨਿਊਜ਼
ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਵਿਚ 29 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ 99 ਰੁਪਏ ਲੀਟਰ ਨੂੰ ਪਾਰ ਕਰ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ 92 ਰੁਪਏ 85 ਪੈਸੇ ਤੇ ਡੀਜ਼ਲ 83 ਰੁਪਏ 51 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਦੱਸਣਾ ਬਣਦਾ ਹੈ ਕਿ ਪੱਛਮੀ ਬੰਗਾਲ ਤੇ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਸਮਾਪਤ ਹੋਣ ਤੋਂ ਬਾਅਦ ਤੇਲ ਕੀਮਤਾਂ ਵਿਚ ਅੱਜ 10ਵੀਂ ਵਾਰ ਵਾਧਾ ਕੀਤਾ ਗਿਆ।

RELATED ARTICLES
POPULAR POSTS