22.7 C
Toronto
Monday, September 7, 2026
spot_img
Homeਭਾਰਤਰਾਮ ਰਹੀਮ ਨੇ ਮਾਂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ...

ਰਾਮ ਰਹੀਮ ਨੇ ਮਾਂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਫਿਰ ਮੰਗੀ ਪੈਰੋਲ

ਰਾਮ ਰਹੀਮ ਨੇ ਮਾਂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਫਿਰ ਮੰਗੀ ਪੈਰੋਲਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ’ਚ ਬੰਦ ਹੈ ਡੇਰਾ ਮੁਖੀ
ਰੋਹਤਕ/ਬਿਊਰੋ ਨਿਊਜ਼
ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਰਾਮ ਰਹੀਮ ਨੇ ਹੰਗਾਮੀ ਪੈਰੋਲ ਮੰਗੀ ਹੈ। ਉਸਨੇ ਜੇਲ੍ਹ ਮੁਖੀ ਨੂੰ ਅਰਜ਼ੀ ਦਿੱਤੀ ਹੈ ਜਿਸ ਵਿਚ ਆਪਣੀ ਮਾਂ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਤੇ ਰੋਹਤਕ ਦੇ ਪੁਲਿਸ ਮੁਖੀਆਂ ਤੋਂ ਰਿਪੋਰਟ ਮੰਗ ਲਈ ਹੈ। ਇਸ ਸਬੰਧੀ ਪੁਲਿਸ ਨੂੰ ਕਿਹਾ ਗਿਆ ਹੈ ਕਿ ਉਹ ਰਾਮ ਰਹੀਮ ਦੀ ਮਾਂ ਦੀ ਬਿਮਾਰੀ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰਕੇ ਰਿਪੋਰਟ ਦੇਣ। ਇਸ ਤੋਂ ਬਾਅਦ ਹੀ ਜੇਲ੍ਹ ਪ੍ਰਸ਼ਾਸਨ ਵਲੋਂ ਸਰਕਾਰ ਨੂੰ ਪੈਰੋਲ ਦੀ ਅਰਜ਼ੀ ਭੇਜੀ ਜਾਵੇਗੀ।

RELATED ARTICLES
POPULAR POSTS