ਚੰਨੀ ਦੀ ਕੋਠੀ ’ਚ ਫਿਰ ਇਕੱਤਰ ਹੋਏ ਨਾਰਾਜ਼ ਮੰਤਰੀ ਤੇ ਵਿਧਾਇਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੱਜ ਫਿਰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਨਾਰਾਜ਼ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ, ਨੱਥੂ ਰਾਮ ਅਤੇ ਸੁਰਜੀਤ ਧੀਮਾਨ ਸਮੇਤ ਅੱਧਾ ਦਰਜਨ ਵਿਧਾਇਕ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਤੇਵਰ ਵੀ ਤਿੱਖੇ ਦੇਖੇ ਗਏ। ਇਸੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਕਹਿ ਦਿੱਤਾ ਕਿ ਹਾਈਕਮਾਨ ਨੂੰ ਇਸ ਪੂਰੇ ਮਾਮਲੇ ’ਚ ਜਲਦ ਦਖਲ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਭਰੋਸਾ ਦਿੱਤਾ ਕਿ ਹਾਈਕਮਾਨ ਜਲਦ ਇਸ ਮਾਮਲੇ ਨੂੰ ਸੁਲਝਾ ਲਵੇਗੀ। ਹਰੀਸ਼ ਰਾਵਤ ਨੇ ਚਰਨਜੀਤ ਚੰਨੀ, ਪਰਗਟ ਸਿੰਘ ਸਣੇ ਕਈ ਆਗੂਆਂ ਨਾਲ ਫੋਨ ’ਤੇ ਗੱਲ ਕੀਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …