Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਹੋਈ ਮੀਟਿੰਗ

ਪ੍ਰਤਾਪ ਸਿੰਘ ਬਾਜਵਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਹੋਈ ਮੀਟਿੰਗ

ਸਿਆਸੀ ਹਲਕਿਆਂ ’ਚ ਛਿੜੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਪੰਜਾਬ ਤੋਂ ਰਾਜ ਸਭਾ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਵੀ ਅੱਜ ਚੰਡੀਗੜ੍ਹ ’ਚ ਇੱਕ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਇੱਕ ਨਿੱਜੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕਿਸੇ ਵੀ ਸਿਆਸੀ ਮੰਤਵ ਨੂੰ ਲੈ ਕੇ ਨਹੀਂ ਕੀਤੀ ਗਈ। ਪਰ ਇਸ ਮੀਟਿੰਗ ਨੇ ਸਿਆਸੀ ਹਲਕਿਆਂ ’ਚ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ। ਧਿਆਨ ਰਹੇ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਵੀ ਹੋ ਚੁੱਕਾ ਹੈ। ਜਥੇਦਾਰ ਬ੍ਰਹਮਪੁਰਾ ਇਸਦੇ ਸਰਪ੍ਰਸਤ ਹਨ ਤੇ ਢੀਂਡਸਾ ਨੂੰ ਪ੍ਰਧਾਨ ਥਾਪਿਆ ਗਿਆ ਹੈ। ਇਸ ਸੰਗਠਨ ਦਾ ਇਕੋ ਇੱਕ ਮਕਸਦ ਹੈ ਕਿ ਪੰਜਾਬ ਵਿਚ ਬਾਦਲਾਂ ਅਤੇ ਕੈਪਟਨ ਨੂੰ ਮੁੜ ਆਉਣ ਤੋਂ ਰੋਕਿਆ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਇਸ ਸਮੇਂ ਹਾਲਾਤ ਕੋਈ ਬਹੁਤੇ ਵਧੀਆ ਨਜ਼ਰ ਨਹੀਂ ਆ ਰਹੇ ਅਤੇ ਇਸਦੇ ਆਗੂ ਵੱਖੋ-ਵੱਖਰੇ ਤੌਰ ’ਤੇ ਮੀਟਿੰਗਾਂ ਕਰਨ ਲੱਗੇ ਹੋਏ ਹਨ। ਪਰਗਟ ਸਿੰਘ ਵਲੋਂ ਖੋਲ੍ਹੇ ਗਏ ਚਿੱਠੇ ਨੇ ਵੀ ਸਿਆਸੀ ਮਾਹੌਲ ਹੋਰ ਗਰਮਾ ਦਿੱਤਾ ਹੈ। ਜੇਕਰ ਮੋਟੇ ਤੌਰ ’ਤੇ ਦੇਖਿਆ ਜਾਵੇ ਤਾਂ ਪੰਜਾਬ ’ਚ ਕਾਂਗਰਸ ਦੇ ਕਈ ਮੰਤਰੀ ਅਤੇ ਵਿਧਾਇਕ ਕੈਪਟਨ ਅਮਰਿੰਦਰ ਕੋਲੋਂ ਖੁਸ਼ ਨਜ਼ਰ ਨਹੀਂ ਆ ਰਹੇ, ਪਰ ਸਪੱਸ਼ਟ ਸਥਿਤੀ ਤਾਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਹੀ ਨਜ਼ਰ ਆ ਸਕੇਗੀ।

Check Also

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ

ਬਰਗਾੜੀ ਬੇਅਦਬੀ ਮਾਮਲੇ ’ਚ ਚਾਰ ਹਫਤਿਆਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ …