ਨਾਭਾ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਅਪਣਾਏ ਸਾਰੇ ਮਨਸੂਬੇ ਅਤੇ ਸਾਜ਼ਿਸ਼ਾਂ ਕਿਸਾਨ ਮਜ਼ਦੂਰ ਏਕਤਾ ਦੇ ਸ਼ਾਂਤਮਈ, ਇੱਕਜੁੱਟਤਾ ਅਤੇ ਬੇਮਿਸਾਲ ਅਨੁਸ਼ਾਸਨੀ ਵਾਲੇ ਹਥਿਆਰ ਅੱਗੇ ਨਾਕਾਮ ਸਾਬਤ ਹੋ ਚੁੱਕੇ ਹਨ। ਮੋਰਚਾ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਐਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਵਾਉਣ ਵਾਲੇ ਨਿਸ਼ਾਨੇ ਦੀ ਪ੍ਰਾਪਤੀ ਵੱਲ ਵਧ ਰਿਹਾ ਹੈ। ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਨਾਭਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

