ਅਰਵਿੰਦ ਕੇਜਰੀਵਾਲ ਵਲੋਂ ‘ਸਿੰਗਾਪੁਰ ਵੈਰੀਐਂਟ’ ਬਾਰੇ ਕੀਤੀ ਟਿੱਪਣੀ ਤੋਂ ਇਤਰਾਜ਼
ਨਵੀਂ ਦਿੱਲੀ/ਬਿਊਰੋ ਨਿੳਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ‘ਸਿੰਗਾਪੁਰ ਵੈਰੀਐਂਟ’ ਬਾਰੇ ਕੀਤੀ ਗਈ ਟਿੱਪਣੀ ’ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਸਿੰਗਾਪੁਰ ਨੇ ਅੱਜ ਭਾਰਤੀ ਰਾਜਦੂਤ ਨੂੰ ਤਲਬ ਵੀ ਕੀਤਾ। ਹਾਈ ਕਮਿਸ਼ਨਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੋਲ ਕੋਵਿਡ ਰੂਪਾਂ ਜਾਂ ਸਿਵਲ ਹਵਾਬਾਜ਼ੀ ਨੀਤੀ ਬਾਰੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਇਹ ਜਾਣਕਾਰੀ ਐਮ.ਈ.ਏ. ਦੇ ਬੁਲਾਰੇ ਅਰਿੰਦਮ ਬਾਗੀ ਵਲੋਂ ਦਿੱਤੀ ਗਈ। ਇਸੇ ਦੌਰਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਿੰਗਾਪੁਰ ਨਾਲ ਭਾਰਤ ਦੇ ਸੰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਭਾਰਤ ਲਈ ਨਹੀਂ ਬੋਲਦੇ। ਉਨ੍ਹਾਂ ਦਾ ਕਹਿਣਾ ਸੀ ਕਿ ਕੇਜਰੀਵਾਲ ਵਲੋਂ ਆਈ ਇਹ ਬਿਆਨਬਾਜ਼ੀ ਨਾਲ ਸਿੰਗਾਪੁਰ ਨਾਲ ਸਬੰਧਾਂ ਨੂੰ ਨੁਕਸਾਨ ਪਹੁੰਚ ਸਕਦੈ। ਧਿਆਨ ਰਹੇ ਕਿ ਕੇਜਰੀਵਾਲ ਨੇ ਲੰਘੇ ਕੱਲ੍ਹ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਿੰਗਾਪੁਰ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਹਵਾਈ ਸੇਵਾਵਾਂ ਤੁਰੰਤ ਰੱਦ ਕਰ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੱਚਿਆਂ ਲਈ ਕਰੋਨਾ ਵਾਇਰਸ ਦੀ ਨਵੀਂ ਲਹਿਰ ਬਹੁਤ ਖਤਰਨਾਕ ਹੈ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …