Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਨੇ ਕਰੋਨਾ ਨੂੰ ਲੈ ਕੇ 10 ਸੂਬਿਆਂ ਨਾਲ ਕੀਤੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਨੇ ਕਰੋਨਾ ਨੂੰ ਲੈ ਕੇ 10 ਸੂਬਿਆਂ ਨਾਲ ਕੀਤੀ ਮੀਟਿੰਗ

ਮਮਤਾ ਬੋਲੀ – ਪੀਐਮ ਨੇ ਕਿਸੇ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਮਹਾਮਾਰੀ ’ਤੇ ਰੋਕਥਾਮ ਨੂੰ ਲੈ ਕੇ 10 ਰਾਜਾਂ ਦੇ 54 ਜ਼ਿਲ੍ਹਿਆਂ ਦੇ ਕੁਲੈਕਟਰਾਂ ਨਾਲ ਵਰਚੂਅਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਸ਼ਾਮਲ ਹੋਈ, ਹਾਲਾਂਕਿ ਪੱਛਮੀ ਬੰਗਾਲ ਦਾ ਹੋਰ ਕੋਈ ਅਧਿਕਾਰੀ ਇਸ ਮੀਟਿੰਗ ’ਚ ਮੌਜੂਦ ਨਹੀਂ ਸੀ। ਮੀਟਿੰਗ ਤੋਂ ਨਰਾਜ਼ ਹੋ ਕੇ ਮਮਤਾ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਮਮਤਾ ਨੇ ਕਿਹਾ ਕਿ ਬੈਠਕ ਵਿਚ 10 ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਰਹੇ, ਪਰ ਕਿਸੇ ਨੂੰ ਵੀ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਪੱਛਮੀ ਬੰਗਾਲ ਲਈ 3 ਕਰੋੜ ਵੈਕਸੀਨ ਦੀ ਮੰਗ ਕੀਤੀ ਸੀ, ਪਰ ਕੇਂਦਰ ਸਰਕਾਰ ਵਲੋਂ 13 ਲੱਖ ਵੈਕਸੀਨ ਹੀ ਭੇਜੀ ਗਈ। ਉਨ੍ਹਾਂ ਬੰਗਾਲ ਵਿਚ ਵੈਕਸੀਨੇਸ਼ਨ ਦੀ ਸਪੀਡ ਘੱਟ ਹੋਣ ਲਈ ਵੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਮਮਤਾ ਨੇ ਇਹ ਵੀ ਕਿਹਾ ਕਿ ਅਸੀਂ ਪ੍ਰਾਈਵੇਟ ਤੌਰ ’ਤੇ 60 ਕਰੋੜ ਰੁਪਏ ਦੀ ਵੈਕਸੀਨ ਖਰੀਦ ਚੁੱਕੇ ਹਾਂ। ਇੱਥੇ ਇਹ ਦੱਸਣਾ ਵੀ ਉਚਿਤ ਹੋਵੇਗਾ ਕਿ ਪੱਛਮੀ ਬੰਗਾਲ ’ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮੁੱਖ ਮੰਤਰੀ ਦੀ ਕੁਰਸੀ ਤੱਕ ਨਹੀਂ ਪਹੁੰਚ ਸਕੀ। ਭਾਜਪਾ ਨੇ ਸਾਰਾ ਜ਼ੋਰ ਤਿ੍ਰਣਮੂਲ ਕਾਂਗਰਸ ਪਾਰਟੀ ਨੂੰ ਹਰਾਉਣ ’ਤੇ ਲਗਾ ਦਿੱਤਾ ਸੀ, ਪਰ ਅਖੀਰ ਮਮਤਾ ਦੀ ਪਾਰਟੀ ਦੀ ਜਿੱਤ ਹੋਈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਅਤੇ ਮਮਤਾ ਬੈਨਰਜੀ ਵਿਚਾਲੇ ਤਿੱਖੀ ਬਿਆਨਬਾਜ਼ੀ ਚੱਲਦੀ ਹੀ ਰਹਿੰਦੀ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …