Breaking News
Home / ਪੰਜਾਬ / ਫਿਰੋਜ਼ਪੁਰ ’ਚ ਸ਼੍ਰੋਮਣੀ ਕਮੇਟੀ ਵਲੋਂ ਬਣਾਏ ਗਏ ਕਰੋਨਾ ਹਸਪਤਾਲ ਦਾ ਉਦਘਾਟਨ

ਫਿਰੋਜ਼ਪੁਰ ’ਚ ਸ਼੍ਰੋਮਣੀ ਕਮੇਟੀ ਵਲੋਂ ਬਣਾਏ ਗਏ ਕਰੋਨਾ ਹਸਪਤਾਲ ਦਾ ਉਦਘਾਟਨ

ਫਿਰੋਜ਼ਪੁਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਧਰਤੀ ਪਿੰਡ ਬਜੀਦਪੁਰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਥਿਤ ਗੁਰਦੁਆਰਾ ਜ਼ਾਮਨੀ ਸਾਹਿਬ ਦੇ ਨਾਲ ਬਣੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਅੰਦਰ 25 ਬੈੱਡ ਦਾ ਕਰੋਨਾ ਹਸਪਤਾਲ ਸਥਾਪਿਤ ਕੀਤਾ ਗਿਆ। ਇਸ ਹਸਪਤਾਲ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕਰਕੇ ਉਕਤ ਕਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ।

Check Also

ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …