Breaking News
Home / ਪੰਜਾਬ / ਕਿਸਾਨ 26 ਮਈ ਨੂੰ ਮਨਾਉਣਗੇ ਕਾਲਾ ਦਿਵਸ

ਕਿਸਾਨ 26 ਮਈ ਨੂੰ ਮਨਾਉਣਗੇ ਕਾਲਾ ਦਿਵਸ

ਪੰਜਾਬ ਤੋਂ ਦਿੱਲੀ ਮੋਰਚਿਆਂ ’ਚ ਪਹੁੰਚੇ ਵੱਡੀ ਗਿਣਤੀ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਵੀ ਮੋਰਚੇ ਲਗਾਏ ਹੋਏ ਹਨ। ਇਨ੍ਹਾਂ ਮੋਰਚਿਆਂ ਨੂੰ 26 ਮਈ ਨੂੰ ਛੇ ਮਹੀਨੇ ਹੋ ਜਾਣਗੇ ਅਤੇ ਕਿਸਾਨ 26 ਮਈ ਦੇ ਦਿਨ ਨੂੰ ਹੁਣ ਕਾਲੇ ਦਿਨ ਵਜੋਂ ਮਨਾਉਣਗੇ। ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਵਲੋਂ ਲਗਾਏ ਪੱਕੇ ਧਰਨੇ ਵੀ ਲਗਾਤਾਰ ਜਾਰੀ ਹਨ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਕਿਸਾਨੀ ਦੇ ਖਾਤਮੇ ਦਾ ਵਾਰੰਟ ਸਾਬਤ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇ ਤਾਂ ਕਿ ਖੇਤੀ ਨੂੰ ਪੂੰਜੀਪਤੀਆਂ ਦੀ ਚੁੰਗਲ ਵਿੱਚ ਜਾਣ ਤੋਂ ਬਚਾਇਆ ਜਾ ਸਕੇ। ਧਿਆਨ ਰਹੇ ਕਿ ਦਿੱਲੀ ਮੋਰਚਿਆਂ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਚੁੱਕੇ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੋਦੀ ਸਰਕਾਰ ਵੱਲੋਂ ਖਾਦਾਂ ਅਤੇ ਡੀਜ਼ਲ ਤੇਲ ਦੀਆਂ ਕੀਮਤਾਂ ’ਚ ਕੀਤੇ ਅਥਾਹ ਵਾਧੇ ਨੂੰ ਕਿਸਾਨੀ ਲਈ ਮਾਰੂ ਅਤੇ ਤਬਾਹਕੁਨ ਕਰਾਰ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ।

Check Also

ਜਲੰਧਰ ਪੱਛਮੀ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਦੀ 10 ਜੁਲਾਈ …