15 C
Toronto
Wednesday, September 17, 2025
spot_img
Homeਪੰਜਾਬਈਸੜੂ 'ਚ ਕੈਪਟਨ ਅਮਰਿੰਦਰ ਨੇ ਲੋਕਾਂ ਨਾਲ ਕੀਤਾ ਵਾਅਦਾ

ਈਸੜੂ ‘ਚ ਕੈਪਟਨ ਅਮਰਿੰਦਰ ਨੇ ਲੋਕਾਂ ਨਾਲ ਕੀਤਾ ਵਾਅਦਾ

8ਪੰਜਾਬ ‘ਚ ਨਸ਼ਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ
ਨਵਜੋਤ ਸਿੰਘ ਸਿੱਧੂ ਕੋਈ ਭਗਵਾਨ ਨਹੀਂ : ਕੈਪਟਨ ਅਮਰਿੰਦਰ
ਈਸੜੂ/ਬਿਊਰੋ ਨਿਊਜ਼
ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ‘ਚ ਈਸੜੂ ਵਿਖੇ ਸੁਤੰਤਰਤਾ ਦਿਵਸ ਮੌਕੇ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਠਾਠਾਂ ਮਾਰਦੇ ਇਕੱਠ ਨੂੰ ਯਾਦ ਦਿਲਾਇਆ ਕਿ ਉਨ੍ਹਾਂ ਨੇ ਚਾਰ ਹਫਤਿਆਂ ਅੰਦਰ ਨਸ਼ਿਆਂ ਨੂੰ ਖਤਮ ਕਰਨ ਦੀ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਹੈ। ਇਸ ਲੜੀ ਹੇਠ ਪੰਜਾਬ ਨੂੰ ਨਸ਼ਿਆਂ ਦੇ ਦਲਦਲ ‘ਚ ਧਕੇਲਣ ਵਾਲਿਆਂ ਵਾਸਤੇ ਰਹਿਮ ਦੀ ਕੋਈ ਜਗ੍ਹਾ ਨਹੀਂ ਹੈ, ਜਿਨ੍ਹਾਂ ਨੇ ਸਾਰੀ ਨੌਜ਼ਵਾਨ ਪੀੜ੍ਹੀ ਨੂੰ ਖਤਮ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਹੈ ਕਿ ਨਸ਼ਿਆਂ ਦੀ ਪੈਦਾਵਾਰ, ਤਸਕਰੀ ਜਾਂ ਸਪਲਾਈ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜ਼ਰੂਰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਦੀ ਇਸ ‘ਚ ਸ਼ਮੂਲੀਅਤ ਸਾਬਤ ਹੋਈ, ਤਾਂ ਉਹ ਉਨ੍ਹਾਂ ਨੂੰ ਵੀ ਮੁਆਫ ਨਹੀਂ ਕਰਨਗੇ।
ਜਦੋਂ ਪੱਤਰਕਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਕੋਈ ਭਗਵਾਨ ਨਹੀਂ। ਜੇਕਰ ਉਸ ਨੇ ਆਮ ਆਦਮੀ ਪਾਰਟੀ ਵਿੱਚ ਜਾਣਾ ਤਾਂ ਜਾਏ। ਜੇਕਰ ਕਾਂਗਰਸ ਵਿੱਚ ਆਉਣਾ ਚਾਹੁੰਦਾ ਤਾਂ ਆ ਜਾਏ।  ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ।

RELATED ARTICLES
POPULAR POSTS