ਚੰਡੀਗੜ੍ਹ/ਬਿਊਰੋ ਨਿਊਜ਼
ਮਸ਼ਹੂਰ ਨਾਵਲਕਾਰ ਅਤੇ ਪਦਮਸ਼੍ਰੀ ਗਿਆਨਪੀਠ ਪੁਰਸਕਾਰ ਜੇਤੂ ਪ੍ਰੋ. ਗੁਰਦਿਆਲ ਸਿੰਘ ਦਾ ਅੱਜ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਿਹਾਂਤ ਹੋ ਗਿਆ। 83 ਸਾਲਾ ਪ੍ਰੋ. ਗੁਰਦਿਆਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਹ ਜੇਰੇ ਇਲਾਜ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅੱਜ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ 13 ਅਗਸਤ ਤੋਂ ਵੈਂਟੀਲੇਟਰ ਉੱਤੇ ਸਨ। ਕੁਝ ਦਿਨ ਪਹਿਲਾਂ ਫਰੀਦਕੋਟ ਦੇ ਜੈਤੋਂ ਸਥਿਤ ਆਪਣੇ ਘਰ ਵਿਚ ਕੋਮਾ ਵਿਚ ਚਲੇ ਗਏ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕੋਈ ਸਾਹ ਨਹੀਂ ਲਿਆ। ਪੁਰਸਕਾਰ ਜੇਤੂ ਫਿਲਮ ‘ਅੰਨੇ ਘੋੜੇ ਦਾ ਦਾਨ’ ਪ੍ਰੋ. ਗੁਰਦਿਆਲ ਸਿੰਘ ਦੇ ਪੰਜਾਬੀ ਨਾਵਲ ਉੱਤੇ ਹੀ ਆਧਾਰਿਤ ਸੀ ਜੋ ਕਿ ਉਨ੍ਹਾਂ ਨੇ ਸਾਲ 1976 ਵਿਚ ਲਿਖਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …