4.5 C
Toronto
Friday, November 14, 2025
spot_img
Homeਕੈਨੇਡਾਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਈ ਮਹੀਨੇ ਦੀ ਮੀਟਿੰਗ ਵਿੱਚ ਭਾਰਤ ਦੀ...

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਈ ਮਹੀਨੇ ਦੀ ਮੀਟਿੰਗ ਵਿੱਚ ਭਾਰਤ ਦੀ ਵਰਤਮਾਨ ਸਥਿਤੀ ਉੱਤੇ ਵਿਚਾਰ ਚਰਚਾ

ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਈ ਮਹੀਨੇ ਦੀ ਮੀਟਿੰਗ ਦੌਰਾਨ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਬੁੱਧੀਜੀਵੀਆਂ ਨੂੰ ‘ਜੀ ਆਇਆਂ ਨੂੰ’ ਆਖਿਆ।
ਇਹ ਮੀਟਿੰਗ ਵਰਚੂਅਲ ਮਾਧਿਅਮ ਰਾਹੀਂ ਹੋਈ। ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਮੀਟਿੰਗ ਦਾ ਵੇਰਵਾ ਸਾਂਝਾ ਕਰਨ ਉਪਰੰਤ ਸ਼ੋਕ ਮਤੇ ਸਾਂਝੇ ਕਰਦਿਆਂ ਕਿਹਾ ਕਿ ਪ੍ਰੇਮ ਗੋਰਖੀ ਅਣਹੋਇਆਂ ਦਾ ਲੇਖਕ, ਇੱਕ ਵਿਲੱਖਣ ਧਾਰਾ ਦਾ ਨਾਮ ਸੀ। ਮੀਟਿੰਗ ਦੌਰਾਨ ਭਾਰਤ ਦੀ ਵਰਤਮਾਨ ਸਥਿਤੀ ‘ਤੇ ਵੀ ਚਰਚਾ ਕੀਤੀ ਗਈ।
ਬਲਜਿੰਦਰ ਸੰਘਾ ਨੇ ਮਜ਼ਦੂਰਾਂ ਦੀ ਗੱਲ ਕਰਦਿਆਂ ‘ਸਨ ਬਾਥ’ ਕਵਿਤਾ ਸੁਣਾਈ। ਸਭਾ ਬਾਰੇ ਕਿਸੇ ਵੀ ਜਾਣਕਾਰੀ ਲਈ ਪ੍ਰਧਾਨ ਦਵਿੰਦਰ ਮਹਾਜਨ ਨਾਲ 403 993 2201 ਅਤੇ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨਾਲ 587 437 7805 ਨੰਬਰਾਂ ‘ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS