ਮੁਸਲਿਮ ਭਾਈਚਾਰੇ ਅੰਦਰ ਰੋਸ ਦੀ ਲਹਿਰ
ਸੰਗਰੂਰ/ਬਿਊਰੋ ਨਿਊਜ਼ੂ
ਸੰਗਰੂਰ ਜ਼ਿਲ੍ਹੇ ਵਿਚ ਪਵਿੱਤਰ ਕੁਰਾਨ ਦੀ ਬੇਅਦਬੀ ਦੀ ਇੱਕ ਹੋਰ ਘਟਨਾ ਮਹਿਲਾਂ ਚੌਕ ਥਾਣੇ ਅਧੀਨ ਪੈਂਦੀ ਮਸਜਿਦ ਵਿਚ ਹੋਈ ਹੈ। ਇਸ ਮਸਜਿਦ ਦੇ ਅੰਦਰ ਅਤੇ ਬਾਹਰ ਪਵਿੱਤਰ ਕੁਰਾਨ ਦੇ ਪੱਤਰੇ ਫਟੇ ਅਤੇ ਖਿੱਲਰੇ ਹੋਏ ਮਿਲੇ। ਇਹ ਘਟਨਾ ਲੰਘੇ ਕੱਲ੍ਹ ਯਾਨੀ 15 ਅਗਸਤ ਦੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਫ਼ਸਰ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਮੁਸਲਿਮ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਹੈ। ਫਟੇ ਹੋਏ ਪੰਨਿਆਂ ਨੂੰ ਮੁਸਲਿਮ ਰਵਾਇਤ ਅਨੁਸਾਰ ਦਫ਼ਨਾ ਦਿੱਤਾ ਗਿਆ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਮਲੇਰਕੋਟਲਾ ਵਿਚ ਅਜਿਹੀ ਘਟਨਾ ਵਾਪਰੀ ਸੀ ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …