ਐਲਾਨ ਕਿਸੇ ਸਮੇਂ ਵੀ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਤਿਆਰ ਕਰ ਲਈ ਹੈ ਤੇ ਕਿਸੇ ਸਮੇਂ ਵੀ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਦੂਜੀ ਸੂਚੀ ਵਿੱਚ 15 ਤੋਂ ਲੈ ਕੇ 18 ਉਮੀਦਵਾਰਾਂ ਦੇ ਨਾਮ ਹੋਣਗੇ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਚੰਡੀਗੜ੍ਹ ਵਿੱਚ ਮੀਟਿੰਗ ਵੀ ਹੋਈ। ਇਸ ਵਿੱਚ ਸੂਚੀ ਨੂੰ ਅੰਤਿਮ ਛੋਹ ਦਿੱਤੀ ਗਈ। ਹੁਣ ਦਿੱਲੀ ਵਿੱਚ ਪੀਏਸੀ ਦੀ ਮੀਟਿੰਗ ਵਿੱਚ ਫਾਈਨਲ ਉਮੀਦਵਾਰਾਂ ਦੇ ਨਾਮ ਉਤੇ ਮੋਹਰ ਲੱਗੇਗੀ।
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਪਾਰਟੀ ਦੀ ਮੀਟਿੰਗ ਹੋਈ ਜਿਸ ਵਿੱਚ ਉਹ ਖ਼ੁਦ, ਸੰਜੇ ਸਿੰਘ ਦੁਰਗੇਸ਼ ਪਾਠਕ, ਭਗਵੰਤ ਮਾਨ ਤੇ ਸਾਧੂ ਸਿੰਘ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਸਕਰੀਨਿੰਗ ਕਮੇਟੀ ਵੱਲੋਂ ਉਮੀਦਵਾਰਾਂ ਦੇ ਨਾਮ ਫਾਈਨਲ ਕਰਕੇ ਅੰਤਿਮ ਮਨਜ਼ੂਰੀ ਲਈ ਪੀਏਸੀ ਕੋਲ ਭੇਜ ਦਿੱਤੇ ਗਏ ਹਨ। ਪੀਏਸੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪਾਰਟੀ ਕਿਸੇ ਵੀ ਸਮੇਂ ਦੂਜੀ ਸੂਚੀ ਐਲਾਨ ਸਕਦੀ ਹੈ। ਯਾਦ ਰਹੇ ਕਿ ਪਾਰਟੀ ਵੱਲੋਂ ਪਹਿਲਾਂ ਵੀ 19 ਉਮੀਦਵਾਰਾਂ ਦਾ ਐਲਾਨ ਕੀਤੇ ਜਾ ਚੁੱਕਾ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …