ਨੂਰਪੁਰ ਬੇਦੀ/ਬਿਊਰੋ ਨਿਊਜ਼ :ਆਰ.ਐੱਸ.ਐੱਸ ਵਲੋਂ ਨੂਰਪੁਰ ਬੇਦੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਰ.ਐੱਸ.ਐੱਸ. ਦੇ ਪ੍ਰਬੰਧਕਾਂ ਵਲੋਂ ਇਸ ਖ਼ੂਨਦਾਨ ਕੈਂਪ ਨੂੰ ਰੱਦ ਕਰ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਦੋਵਾਂ ਧਿਰਾਂ ਵਿਚ ਤਕਰਾਰਬਾਜ਼ੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ।