Breaking News
Home / ਪੰਜਾਬ / ਚਰਨਜੀਤ ਚੰਨੀ ਖਿਲਾਫ਼ ਮੀ-ਟੂ ਦਾ ਮਾਮਲਾ ਮੁੜ ਭਖਿਆ

ਚਰਨਜੀਤ ਚੰਨੀ ਖਿਲਾਫ਼ ਮੀ-ਟੂ ਦਾ ਮਾਮਲਾ ਮੁੜ ਭਖਿਆ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ
ਨੇ ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਧਮਕੀ
ਚੰਡੀਗੜ੍ਹ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀ-ਟੂ ਮਾਮਲੇ ਵਿਚ ਨਵਾਂ ਉਭਾਰ ਆਇਆ ਹੈ। ਮਹਿਲਾ ਆਈਏਐੱਸ ਅਫਸਰ ਨੂੰ 2018 ਵਿਚ ਇਤਰਾਜ਼ਯੋਗ ਮੈਸੇਜ ਭੇਜਣ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਐਲਾਨ ਕਰ ਦਿੱਤਾ ਹੈ ਕਿ ਜੇ ਪੰਜਾਬ ਸਰਕਾਰ ਹਫ਼ਤੇ ਤਕ ਜਵਾਬ ਨਹੀਂ ਦਿੰਦੀ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ।
ਚੇਅਰਪਰਸਨ ਨੇ ਕਿਹਾ ਕਿ ਉਨ੍ਹਾਂ ਨੇ 2018 ਵਿਚ ਉਦੋਂ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਜਵਾਬ ਮੰਗਿਆ ਸੀ, ਜੋ ਹਾਲੇ ਤਕ ਨਹੀਂ ਆਇਆ। ਜ਼ਿਕਰਯੋਗ ਹੈ ਕਿ 2018 ਵਿਚ ਚਰਨਜੀਤ ਸਿੰਘ ਚੰਨੀ ਮੀ-ਟੂ ਮਾਮਲੇ ਵਿਚ ਘਿਰ ਗਏ ਸਨ। ਮਹਿਲਾ ਆਈਏਐੱਸ ਅਧਿਕਾਰੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਲਜ਼ਾਮ ਲਾਇਆ ਸੀ ਕਿ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਕਈ ਵਾਰੀ ਇਤਰਾਜ਼ਯੋਗ ਸੁਨੇਹੇ ਭੇਜੇ ਹਨ। ਉਦੋਂ ਇਹ ਮਾਮਲਾ ਤੂਲ ਫੜ ਗਿਆ ਸੀ। ਚੰਨੀ ਦੇ ਖ਼ਿਲਾਫ਼ ਮਹਿਲਾਵਾਂ ਨੇ ਧਰਨੇ ਮੁਜ਼ਾਹਰੇ ਵੀ ਕੀਤੇ ਸਨ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੰਤਰੀ ਨੇ ਮਾਫ਼ੀ ਮੰਗ ਲਈ ਹੈ, ਇਸ ਲਈ ਇਹ ਮਾਮਲਾ ਖ਼ਤਮ ਹੋ ਗਿਆ ਹੈ। ਇਹ ਮਾਮਲਾ 2020 ਵਿਚ ਇਕ ਵਾਰੀ ਮੁੜ ਹੋਂਦ ਵਿਚ ਆਇਆ ਸੀ, ਜਦੋਂ ਕੈਬਨਿਟ ਸਬ-ਕਮੇਟੀ ਦੀ ਬੈਠਕ ਦੌਰਾਨ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਚਰਨਜੀਤ ਸਿੰਘ ਚੰਨੀ ਐਕਸਾਈਜ਼ ਨੀਤੀ ਨੂੰ ਲੈ ਕੇ ਉਦੋਂ ਦੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਨਾਲ ਬਹਿਸ ਪਏ ਸਨ। ਜਿਸ ਤੋਂ ਬਾਅਦ ਦੋਵੇਂ ਮੰਤਰੀ ਮੀਟਿੰਗ ਛੱਡ ਕੇ ਚਲੇ ਗਏ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …