Breaking News
Home / ਪੰਜਾਬ / ਬੇਅਦਬੀ ਮਾਮਲੇ ‘ਚ ਨਵੀਂ ਜਾਂਚ ਟੀਮ ਵੱਲੋਂ ਛੇ ਵਿਅਕਤੀ ਗ੍ਰਿਫ਼ਤਾਰ

ਬੇਅਦਬੀ ਮਾਮਲੇ ‘ਚ ਨਵੀਂ ਜਾਂਚ ਟੀਮ ਵੱਲੋਂ ਛੇ ਵਿਅਕਤੀ ਗ੍ਰਿਫ਼ਤਾਰ

ਪੁਲਿਸ ਰਿਮਾਂਡ ‘ਤੇ ਭੇਜੇ
ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰ ਕੇ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੜੇ ਗਏ ਸਾਰੇ ਡੇਰਾ ਪ੍ਰੇਮੀਆਂ ਨੂੰ 21 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਦੇ ਇੰਸਪੈਕਟਰ ਦਲਬੀਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਹੁਣ ਤੱਕ ਦੀ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਡੇਰਾ ਪ੍ਰੇਮੀਆਂ ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ 150 ਪੰਨੇ ਪਾੜ ਕੇ ਖਿਲਾਰੇ ਸਨ ਅਤੇ 100 ਪੰਨੇ ਪਿੰਡ ਹਰੀ ਨੌਂ ਵਿੱਚ ਖਿਲਾਰੇ ਜਾਣੇ ਸਨ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੇ 100 ਪੰਨੇ ਅਤੇ ਜਿਲਦ ਪ੍ਰੇਮੀਆਂ ਦੇ ਕਬਜ਼ੇ ਵਿੱਚ ਹੋਣ ਦਾ ਦਾਅਵਾ ਵੀ ਕੀਤਾ। ਦੂਜੇ ਪਾਸੇ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਪੁਲਿਸ ਰਿਮਾਂਡ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਛੇ ਸਾਲ ਪੁਰਾਣੇ ਕੇਸ ਦੀ ਸੀਬੀਆਈ ਹਰ ਪੱਖ ਤੋਂ ਜਾਂਚ ਕਰ ਚੁੱਕੀ ਹੈ ਅਤੇ ਪੜਤਾਲ ਮਗਰੋਂ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਵੀ ਮਿਲ ਚੁੱਕੀ ਹੈ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …