ਕਿਹਾ – ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ’
ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਅਤੇ ਬਰਗਾੜੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇੱਕ ਟਵੀਟ ਰਾਹੀਂ ਬਿਨਾਂ ਕਿਸੇ ਦਾ ਨਾਂ ਲਏ ਆਖਿਆ, ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ।’ ਉਨ੍ਹਾਂ ਨੇ ਘਟਨਾ ਵੇਲੇ ਦੀਆਂ ਸੀਸੀਟੀਵੀ ਕੈਮਰਿਆਂ ਦੀਆਂ ਚਾਰ ਫੁਟੇਜ ਵੀ ਦੁਬਾਰਾ ਅੱਪਲੋਡ ਕੀਤੀਆਂ ਹਨ। ਸਿੱਧੂ ਇਸ ਤੋਂ ਪਹਿਲਾਂ ਬੇਅਦਬੀ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਬਾਦਲ ਪਰਿਵਾਰ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਜੇ ਸਿੱਧੂ, ਕੈਪਟਨ ਜਾਂ ‘ਆਪ’ ਆਗੂ ਭਗਵੰਤ ਮਾਨ ਆਦਿ ਕੋਲ ਬੇਅਦਬੀ ਕਾਂਡ ਸਬੰਧੀ ਕੋਈ ਸਬੂਤ ਹਨ ਤਾਂ ਉਹ ਜਨਤਕ ਕਰਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੋਸ਼ਲ ਮੀਡੀਆ ਰਾਹੀਂ ਆਖਿਆ ਸੀ ਕਿ ਜੇ ਬੇਅਦਬੀ ਕਾਂਡ ਬਾਰੇ ਕਿਸੇ ਕੋਲ ਕੋਈ ਸਬੂਤ ਹਨ ਤਾਂ ਉਹ ਨਿੱਜੀ ਤੌਰ ‘ਤੇ ਵੀ ਪੁਲਿਸ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਪਰ ਹੁਣ ਤਕ ਅਜਿਹਾ ਨਹੀਂ ਕੀਤਾ ਗਿਆ, ਜਿਸ ਤੋਂ ਸਪੱਸ਼ਟ ਹੈ ਕਿ ਇਹ ਸਿਰਫ਼ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਪ੍ਰਚਾਰ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …