ਸਾਰੀਆਂ ਦੁਕਾਨਾਂ ਸਵੇਰੇ 9.00 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਈਆਂ ਪਾਬੰਦੀਆਂ ’ਚ ਕੁੱਝ ਕਟੌਤੀ ਕੀਤੀ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦੁਕਾਨਾਂ ਵਿਚ ਦਾਖ਼ਲ ਹੋਣ ਵਾਲੇ ਸਾਰੇ ਗਾਹਕ ਅਤੇ ਉਨ੍ਹਾਂ ਵਿਚ ਸ਼ਾਮਲ ਸਾਰੇ ਵਿਅਕਤੀ ਲਾਜ਼ਮੀ ਤੌਰ ’ਤੇ ਮਾਸਕ ਪਾਉਣਗੇ। ਇਸੇ ਦੌਰਾਨ ਸਾਰੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਥੀਏਟਰ, ਅਜਾਇਬ ਘਰ, ਜਿੰਮ, ਲਾਇਬ੍ਰੇਰੀਆਂ, ਸੈਲੂਨ, ਸੁਖਨਾ ਝੀਲ ਅਤੇ ਰਾਕ ਗਾਰਡਨ ਬੰਦ ਰਹਿਣਗੇ। ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕਐਂਡ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …