ਬਲਬੀਰ ਸਿੱਧੂ ਨੇ ਕਿਹਾ – ਵੈਕਸੀਨ ਦੀ ਘਾਟ ਕਾਰਨ ਆ ਰਹੀ ਅਜਿਹੀ ਸਮੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੁਣ ਤੱਕ ਬਲੈਕ ਫੰਗਸ ਦੇ 100 ਦੇ ਕਰੀਬ ਮਾਮਲੇ ਆ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਘਾਟ ਦੇ ਚਲਦੇ ਵੀ ਇਹ ਸਮੱਸਿਆ ਆ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸਿਵਲ ਹਸਪਤਾਲ ’ਚ ਪਹੁੰਚ ਕੇ ਹਸਪਤਾਲ ਦੀਆਂ ਕਮੀਆਂ ਨੂੰ ਉਜਾਗਰ ਕਰਦਿਆਂ ਸਿਹਤ ਪ੍ਰਬੰਧਾਂ ਨੂੰ ਲੈ ਕੇ ਸੂਬੇ ਦੀ ਕਾਂਗਰਸ ਸਰਕਾਰ ਦੀ ਪੋਲ ਖੋਲ੍ਹੀ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਹਸਪਤਾਲ ’ਚ ਪਿਛਲੇ 10 ਦਿਨਾਂ ਤੋਂ ਕਰੋਨਾ ਰੋਕੂ ਵੈਕਸੀਨ ਖ਼ਤਮ ਹੈ।