ਅੰਮਿ੍ਰਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰਾਂ ਦੀਆਂ ਛੱਤਾਂ ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਕਾਲਾ ਝੰਡਾ ਲਹਿਰਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖ਼ਰੀਦ ਤੇ ਜਿਣਸਾਂ ’ਤੇ ਐਮ.ਐੱਸ.ਪੀ. ਯਕੀਨੀ ਬਣਾਉਣ ਲਈ ਕੋਈ ਬਦਲਵਾਂ ਹੱਲ ਨਹੀਂ ਕੱਢਿਆ ਜਾਂਦਾ ਤਦ ਤੱਕ ਹਰ ਘਰ ਦੀ ਛੱਤ ’ਤੇ ਕਾਲਾ ਝੰਡਾ ਲਹਿਰਾਇਆ ਜਾਵੇ।
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਨਵਜੋਤ ਸਿੱਧੂ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰ ਦੀ ਛੱਤ ’ਤੇ ਲਹਿਰਾਉਣਗੇ ਕਾਲਾ ਝੰਡਾ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …