Breaking News
Home / ਪੰਜਾਬ / ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ

ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ

ਸੁਰਜੀਤ ਧੀਮਾਨ ਨੇ ਕਿਹਾ ਸੀ- ਸਰਕਾਰ ਡੇਗ ਦਿਓ ਅਤੇ ਪਰਗਟ ਸਿੰਘ ਨੇ ਵੀ ਦਿੱਤੀ ਸਹਿਮਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ ਦਿਨੋਂ-ਦਿਨ ਵਧਦੀ ਹੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਨੂੰ ਸੁਨੇਹਾ ਦਿੱਤਾ ਗਿਆ ਸੀ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਦੀ ਸਰਕਾਰ ਡੇਗ ਦਿਓ। ਇਸ ’ਤੇ ਪਾਰਟੀ ਵਿਧਾਇਕ ਪਰਗਟ ਸਿੰਘ ਨੇ ਵੀ ਸਹਿਮਤੀ ਦਿੱਤੀ ਹੈ। ਅੱਜ ਪਰਗਟ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਇਕ ਵਾਰ ਫਿਰ ਤੋਂ ਕੁਝ ਕਾਂਗਰਸੀ ਆਗੂਆਂ ਤੇ ਮੰਤਰੀਆਂ ਦੀ ਬੈਠਕ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਰਜੀਤ ਧੀਮਾਨ ਨੇ ਠੀਕ ਹੀ ਕਿਹਾ ਹੈ ਅਤੇ ਬਾਕੀ ਵਿਧਾਇਕਾਂ ਨੂੰ ਵੀ ਅਜਿਹਾ ਹੀ ਕਹਿਣਾ ਚਾਹੀਦਾ। ਪਰਗਟ ਸਿੰਘ ਦਾ ਕਹਿਣਾ ਸੀ ਕਈ ਵਿਧਾਇਕ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਨਾਰਾਜ਼ ਹਨ। ਪਰਗਟ ਸਿੰਘ ਨੇ ਕਿਹਾ ਕਿ ਮੈਂ ਵੀ ਇਹੀ ਮਹਿਸੂਸ ਕਰਦਾ ਹਾਂ ਜੋ ਸੁਰਜੀਤ ਧੀਮਾਨ ਨੇ ਕਿਹਾ ਸੀ। ਧੀਮਾਨ ਨੇ ਕਿਹਾ ਸੀ ਕਿ ਜਦੋਂ ਲੋਕ ਸਾਡੇ ਕੋਲੋਂ ਸਵਾਲ ਪੁੱਛਦੇ ਹਨ ਕਿ ਡਰੱਗ, ਬੇਅਦਬੀ ਤੇ ਮਾਫੀਆ ਰਾਜ ਨੂੰ ਖ਼ਤਮ ਕਰਨ ਵਰਗੇ ਮੁੱਦਿਆਂ ’ਤੇ ਤੁਸੀਂ ਕੀ ਕੀਤਾ। ਤਾਂ ਸਾਨੂੰ ਇਸ ਤਰ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਮੁਸ਼ਕਲ ਹੋ ਜਾਂਦਾ ਹੈ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਜੇ ਸਰਕਾਰ ਨੂੰ ਇਹ ਲੱਗਦਾ ਹੈ ਕਿ ਉਹ ਠੀਕ ਕੰਮ ਕਰ ਰਹੀ ਹੈ ਤਾਂ ਉਸ ਨੂੰ ਆਪਣਾ ਸਰਵੇ ਖ਼ੁਦ ਹੀ ਕਰਵਾ ਲੈਣਾ ਚਾਹੀਦਾ ਅਤੇ ਸਰਕਾਰ ਨੂੰ ਪਤਾ ਚੱਲ ਜਾਵੇਗਾ ਕਿ ਲੋਕ ਉਨ੍ਹਾਂ ਬਾਰੇ ਕੀ ਰਾਇ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਮੇਂ-ਸਮੇਂ ’ਤੇ ਸਰਕਾਰ ਨੂੰ ਉਸਦੀ ਕਾਰਗੁਜ਼ਾਰੀ ਨੂੰ ਲੈ ਕੇ ਸੂਚਿਤ ਵੀ ਕਰਦੇ ਰਹੇ ਹਾਂ।

Check Also

ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

  1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ …